Menu

ਪੰਜਾਬ ਖੇਤੀਬਾੜੀ ਯੂਨੀਵਰਸਿਟੀ
PUNJAB AGRICULTURAL UNIVERSITY

Menu

ਕਾਲਜ ਵਿਦਿਆਰਥੀਆਂ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਇੰਸਟੀਚਿਊਟ  ਆਫ ਐਗਰੀਕਲਚਰ, ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਇੰਸਟੀਚਿਊਟ ਆਫ ਐਗਰੀਕਲਚਰ, ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਕਾਲਜ ਦੇ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੋਬਾਈਲਜੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਡਾ. ਅਵਤਾਰ ਸਿੰਘ, ਐਸੋਸੀਏਟ ਡੀਨ, ਖੇਤੀਬਾੜੀ ਇੰਸਟੀਚਿਊਟ ਅਤੇ ਡਾ. ਕਰਮਜੀਤ ਸਿੰਘ ਸੇਖੋਂ, ਡਾਇਰੈਕਟਰ, ਖੇਤਰੀ ਖੋਜ ਕੇਂਦਰ, ਬਠਿੰਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਮੁੱਖ ਮਹਿਮਾਨ ਡਾ. ਅਵਤਾਰ  ਸਿੰਘ ਨੇ ਖੇਤੀ ਜੰਗਲਾਤ ਦੀ ਅਹਿਮੀਅਤ, ਵਾਤਾਵਰਣ ਸੰਭਾਲ ਵਿੱਚ ਉਹਨਾਂ ਦਾ ਯੋਗਦਾਨ ਅਤੇ ਵਾਤਾਵਰਣ ਤਬਦੀਲੀ ਨਾਲ ਨਿਪਟਣ ਲਈ ਖੇਤੀ ਜੰਗਲਾਤ ਦੀ ਲੋੜ ਬਾਰੇ ਰੋਸ਼ਨੀ ਪਾਈ। ਡਾ. ਕਰਮਜੀਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਟਿਕਾਊ ਅਤੇ ਵਾਤਾਵਰਣ ਸੰਭਾਲ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਹਨਾਂ ਨੇ ਪਾਣੀ ਦੀ ਬੱਚਤ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਪ੍ਰੋਗਰਾਮ ਦੇ ਸ਼ੁਰੂਆਤ ਵਿੱਚ ਡਾ. ਗੁਰਦੀਪ ਸਿੰਘ ਸਿੱਧੂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਦੇ ਸ਼ਬਦ ਕਹੇ ਅਤੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਦੀਆਂ ਸਮੱਸਿਆਵਾਂ, ਉਹਨਾਂ ਦੇ ਹੱਲ ਲਈ ਕੇ.ਵੀ.ਕੇ ਵੱਲੋਂ ਕੀਤਾ ਜਾ ਰਹੇ ਉਪਰਾਲੇ ਅਤੇ ਖੇਤੀ ਖੇਤਰ ਵਿੱਚ ਹੁਨਰ ਵਿਕਾਸ ਲਈ ਕੀਤੀਆਂ ਪਹਿਲਕਦਮੀਆਂ ਬਾਰੇ ਵਿਚਾਰ ਸਾਂਝੇ ਕੀਤੇ।

ਸਮਾਗਮ ਦੌਰਾਨ ਡਾ. ਪ੍ਰਿਤਪਾਲ ਸਿੰਘ, ਸੀਨੀਆਰ ਪਸਾਰ ਮਾਹਿਰ (ਭੂਮੀ ਵਿਗਿਆਨ) ਨੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣਾ (in-situ) ਅਤੇ ਪਰਾਲੀ ਨੂੰ ਖੇਤ ਤੋਂ ਬਾਹਰ ਕੱਢ ਕੇ ਉਪਯੋਗ ਵਿੱਚ ਲਿਆਉਣ (Ex-situ)  ਬਾਰੇ ਵਿਸਥਾਰ ਨਾਲ ਲੈਕਚਰ ਦਿੱਤਾ। ਉਹਨਾਂ ਨੇ ਹੈਪੀ ਸੀਡਰ, ਸਰਫੇਸ ਸੀਡਰ, ਬੇਲਰ ਆਦਿ ਮਸ਼ੀਨਰੀ ਰਾਹੀਂ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਭੂਮੀ ਸਿਹਤ ‘ਤੇ ਖੇਤ ਵਿੱਚ ਹੀ ਪਰਾਲੀ ਸੰਭਾਲਣ ਦੇ ਲਾਭਾਂ ਨੂੰ ਉਜਾਗਰ ਕੀਤਾ।

ਡਾ. ਨਵਨੀਤ ਕੌਰ, ਜਿਲ੍ਹਾ ਪਸਾਰ ਮਾਹਿਰ (ਫਸਲ ਵਿਗਿਆਨ) ਨੇ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਪਾਣੀ ਸੰਭਾਲ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਹਨਾਂ ਨੇ ਪਾਣੀ ਸੰਭਾਲ ਅਤੇ ਕੁਦਰਤੀ ਸੰਸਾਧਨਾਂ ਦੀ ਸੁਚੱਜੀ ਵਰਤੋਂ ‘ਤੇ ਜੋਰ ਦਿੱਤਾ।

ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਖੇਤੀਬਾੜੀ ਇੰਸਟੀਚਿਊਟ ਦੇ ਲਗਭਗ 140 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।