Menu

ਪੰਜਾਬ ਖੇਤੀਬਾੜੀ ਯੂਨੀਵਰਸਿਟੀ
PUNJAB AGRICULTURAL UNIVERSITY

Menu

ਤਜ਼ਰਬੇਕਾਰ ਖਿਡਾਰੀ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾਸਰੋਤ ਹੁੰਦੇ ਹਨ- ਡਾ ਗੋਸਲ ਅੰਤਰਰਾਸ਼ਟਰੀ ਹਾਕੀ ਪਲੇਅਰ ਲਤਾ ਮਹਾਜਨ ਛੀਨਣ ਹੋਏ ਵਿਦਿਆਰਥੀਆਂ ਦੇ ਰੂ-ਬਰੂ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ ਹਾਕੀ ਦੇ ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨੀ ਕਰਨ ਵਾਲੀ ਯੂਨੀਵਰਸਿਟੀ ਦੀ ਸਾਬਕਾ ਵਿਦਿਆਰਥਣ ਲਤਾ ਮਹਾਜਨ ਛੀਨਣ ਨਾਲ ਉਭਰਦੇ ਖਿਡਾਰੀਆਂ ਦਾ ਰੂਬਰੂ ਸਮਾਗਮ ਰਚਾਇਆ ਗਿਆ।  ਯੂਨੀਵਰਸਿਟੀ ਦੇ ਖੇਡ ਮੈਦਾਨਾਂ ਵਿੱਚ ਹੋਏ ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਇਸ ਯੂਨੀਵਰਸਿਟੀ ਨੇ ਖੇਤੀ ਖੋਜ਼ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਪ੍ਰਾਪਤੀਆਂ ਕੀਤੀਆਂ ਹਨ ਅਤੇ ਅੰਤਰਰਾਸ਼ਟਰੀ ਖਿਡਾਰੀ ਪੈਦਾ ਕੀਤੇ ਹਨ।  ਡਾ. ਗੋਸਲ ਨੇ ਕਿਹਾ ਕਿ ਇਹ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਸਾਡੇ ਪੁਰਾਣੇ ਵਿਦਿਆਰਥੀ ਜੋ ਚੰਗੀਆਂ ਪੁਜ਼ੀਸ਼ਨਾਂ ਤੇ ਹਨ ਉਹ ਨਵੇਂ ਵਿਦਿਆਰਥੀਆਂ ਨੂੰ ਪੂਰਨ ਉਤਸ਼ਾਹ ਦਿੰਦੇ ਹਨ।  ਲਤਾ ਮਹਾਜਨ ਛੀਨਣ ਦੀਆਂ ਪ੍ਰਾਪਤੀਆਂ ਤੇ ਮਾਣ ਕਰਦੇ ਹੋਏ ਡਾ. ਗੋਸਲ ਨੇ ਕਿਹਾ ਕਿ ਤਜ਼ਰਬੇਕਾਰ ਖਿਡਾਰੀ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾਸਰੋਤ ਹੁੰਦੇ ਹਨ ਜਿਸ ਗੱਲ ਦਾ ਪ੍ਰਮਾਣ ਅੱਜ ਮੈਡਮ ਮਹਾਜਨ ਦੇ ਰਹੇ ਹਨ।

ਇਸ ਮੌਕੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਲਤਾ ਮਹਾਜਨ ਛੀਨਣ ਨੇ ਕਿਹਾ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆਂ ਨੂੰ ਸਰ ਕੀਤਾ ਜਾ ਸਕਦਾ ਹੈ।  ਉਹਨਾਂ ਵਿਦਿਆਰਥੀਆਂ ਨੂੰ ਕਿਹਾ ਤੁਹਾਨੂੰ ਵੱਡੇ ਸੁਪਨੇ ਲੈਣੇ ਚਾਹੀਦੇ ਹਨ ਅਤੇ ਉਹਨਾਂ ਸਪੁਨਿਆਂ ਨੂੰ ਪੂਰਾ ਕਰਨ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ।

ਸਵਾਗਤੀ ਸ਼ਬਦਾ ਦੌਰਾਨ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਦੱਸਿਆ ਕਿ ਇਸ ਵੇਲੇ ਅਮਰੀਕਾ ਰਹਿ ਰਹੇ ਮੈਡਮ ਲਤਾ ਮਹਾਜਨ ਛੀਨਣ ਨੇ ਵਿਸ਼ਵ ਹਾਕੀ ਕੱਪ ਵਿੱਚ ਇਸ ਯੂਨੀਵਰਸਿਟੀ ਦੀ ਪ੍ਰਤੀਨਿੱਧਤਾ ਕੀਤੀ ਹੈ। ਡਾ. ਨਿਰਮਲ ਜੌੜਾ ਨੇ ਦੱਸਿਆ ਕਿ ਮੈਡਮ ਛੀਨਣ ਵੱਲੋਂ ਪੀ.ਏ.ਯੂ. ਦੇ ਉਭਰਦੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਹਰ ਸਾਲ ਕੈਸ਼ ਅਵਾਰਡ ਅਤੇ ਸ਼ਕਾਲਸ਼ਿਪ ਦਿੱਤੇ ਜਾਂਦੇ ਹਨ।  ਇਸ ਮੌਕੇ ਡਾ ਗੋਸਲ ਨੇ ਯੂਨੀਵਰਸਿਟੀ ਵੱਲੋਂ ਮੈਡਮ ਛੀਨਣ ਦਾ ਸਨਮਾਣ ਵੀ ਕੀਤਾ ਗਿਆ। ਸੰਯੁਕਤ ਨਿਰਦੇਸ਼ਕ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ।  ਇਸ ਮੌਕੇ ਐਸੋਸੀਏਟ ਡਾਇਰੈਕਟਰ ਸੱਭਿਆਚਾਰ ਡਾ. ਰੁਪਿੰਦਰ ਕੌਰ ਅਤੇ ਡਾ. ਵਿਸ਼ਾਲ ਬੈਕਟਰ ਨੇ ਵੀ ਮੈਡਮ ਛੀਨਣ ਦੀਆਂ ਖੇਡ ਪ੍ਰਾਪਤੀਆਂ ਤੇ ਚਾਨਣਾ ਪਾਇਆ । ਪ੍ਰੋਗਰਾਮ ਦਾ ਸੰਚਾਲਨ ਡਾ. ਪਰਮਵੀਰ ਸਿੰਘ ਵੱਲੋਂ ਕੀਤਾ ਗਿਆ ।  ਮੈਡਮ ਛੀਨਣ ਨੇ ਖਿਡਾਰੀ ਵਿਦਿਆਰਥੀਆਂ ਨਾਲ ਵਿਚਾਰਾਂ ਦਾ ਸਾਂਝ ਪਾਈ ਗਈ।