ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੁਕਤਾ ਸੈਮੀਨਾਰ ਜਨਰਲ ਸ਼ਿਵਦੇਵ ਸਿੰਘ ਦਿਵਾਨ ਗੁਰਬਚਨ ਸਿੰਘ ਖਾਲਸਾ ਕਾਲਜ, ਧਬਲਾਨ, ਪਟਿਆਲਾ ਵਿਖੇ ਮਿਤੀ 20 ਨਵੰਬਰ, 2025 ਨੂੰ ਕਰਵਾਇਆ ਗਿਆ।ਇਸ ਸੈਮੀਨਾਰ ਦਾ ਆਯੋਜਨ ਸ੍ਰੀ ਹਰਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਸੈਮੀਨਾਰ ਦੀ ਸ਼ੁਰੁਆਤ ਸ੍ਰੀ ਮਹਿੰਦਰਪਾਲ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਆਏ ਸਾਇੰਸਦਾਨਾਂ ਅਤੇ ਕਾਲਜ ਦੇ ਸਟਾਫ ਦਾ ਸੁਆਗਤ ਕਰਦਿਆਂ ਕੀਤਾ । ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਦੀ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕੀਤੀਆਂ ਜਾ ਰਹੀਆਂ ਗਤੀ ਵਿਧੀਆਂ ਬਾਰੇ ਵਿiਦਆਰਥੀਆਂ ਨੂੰ ਜਾਣਕਾਰੀ ਦਿੱਤੀ। ਸੈਮੀਨਾਰ ਦੇ ਬੁਲਾਰੇ ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ), ਕੇ.ਵੀ.ਕੇ ਪਟਿਆਲਾ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਿਹਤ ਸੰਬਧੀ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਹਾਜਰੀਨ ਨੌਜਵਾਨਾਂ ਨੂੰ ਸੁਚੱਜੀ ਜੀਵਨ ਸ਼ੈਲੀ ਅਪਣਾਉਂਦਿਆਂ ਸਰੀਰਕ, ਮਾਨਸਿਕ ਅਤੇ ਸਮਾਜਿਕ ਸਿਹਤ ਨੂੰ ਸੰਭਾਲਣ ਦੇ ਨੁਕਤੇ ਸਾਂਝੇ ਕੀਤੇ।ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰਕੈਟਰ ਡਾ. ਹਰਦੀਪ ਸਿੰਘ ਸਭੀਖੀ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿiਦਆਰਥੀਆਂ ਨੂੰ ਇਸ ਜਾਗਰੁਕਤਾ ਮੁਹਿੰਮ ਵਿਚ ਅਹਿਮ ਜ਼ਿੰਮੇਵਾਰੀ ਨਾਲ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿiਦਆਰਥੀਆਂ ਨੂੰ ਸਮੇਂ ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਕਣਕ ਦੀ ਬਿਜਾਈ ਲਈ ਹੈਪੀ ਸੀਡਰ, ਸੂਪਰ ਸੀਡਰ, ਸਰਫੇਸ ਸੀਡਰ ਅਤੇ ਸਮਾਰਟ ਸੀਡਰ ਦੀ ਵਰਤੋਂ ਤੇ ਜੋਰ ਦਿੱਤਾ।ਇਸ ਮੌਕੇ ਤੇ ਕਾਲਜ ਦੇ ਪ੍ਰੋਫੈਸਰ ਕਮਲੇਸ਼ ਕੁਮਾਰ, ਮਹਿੰਦਰ ਲਾਲ, ਡਾ. ਹਰਮਨਪ੍ਰੀਤ ਕੌਰ, ਸ੍ਰੀ ਗੁਰਪ੍ਰੀਤ ਸਿੰਘ, ਕੁਮਾਰੀ ਅਮਨਪ੍ਰੀਤ ਕੌਰ, ਡਾ. ਪ੍ਰਦੀਪ ਸ੍ਰੀਵਾਸਤਵ ਨੇ ਇਸ ਸੈਮੀਨਾਰ ਨੂੰ ਸਫਲ ਬਣਾਉਣ ਵਿੱਚ ਵਡਮੱuਲਾ ਯੋਗਦਾਨ ਪਾਇਆ। ਅਖੀਰ ਵਿੱਚ ਡਾ. ਪ੍ਰਦੀਪ ਸ੍ਰੀਵਾਸਤਵ ਜੀ ਨੇ ਆਏ ਹੋਏ ਸਾਇੰਸਦਾਨਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰਾਂ ਦੇ ਸੈਮੀਨਾਰਾਂ ਕਰਵਾਉਣ ਲਈ ਕਾਲਜ ਵਲੋਂ ਸਹਿਯੋਗ ਦੇਣ ਦਾ ਭਰੋਸਾ ਦਵਾਇਆ।
