ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ, ਪੀ.ਏ.ਯੂ. ਕਿਸਾਨ ਕਲੱਬ (ਲੇਡਿਜ਼ ਵਿੰਗ) ਦਾ ਇੱਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ।
ਇਸ ਮੌਕੇ ’ਤੇ ਕਿਸਾਨ ਕਲੱਬ (ਲੇਡਿਜ਼ ਵਿੰਗ) ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 78 ਕਿਸਾਨ ਬੀਬੀਆਂ ਨੇ ਭਾਗ ਲਿਆ। ਉਨ੍ਹਾਂ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਅਤੇ ਕਿਸਾਨ ਕਲੱਬ ਦੇ ਮੈਂਬਰਾਂ ਨੂੰ ਜੀ ਆਇਆ ਕਿਹਾ। । ਇਸ ਮੌਕੇ ਤੇ ਡਾ. ਕੁਲਵੀਰ ਕੌਰ ਨੇ ਦੱਸਿਆ ਕਿ ਅੱਜ ਦੇ ਇਸ ਮਹੀਨਾਵਾਰ ਕੈਂਪ ਵਿੱਚ ਮੈਡਮ ਕੁਲਦੀਪ ਕੌਰ ਨੇ ਬੂੰਦੀ ਦੇ ਲੱਡੂ ਬਣਾਉਣ ਸਬੰਧੀ ਅਤੇ ਘਰ ਵਿੱਚ ਪੌਸ਼ਟਿਕ ਮਠਿਆਈਆਂ ਬਣਾਉਣ ਬਾਰੇ ਜਾਣਕਾਰੀ ਦਿੱਤੀ। ਸ੍ਰੀਮਤੀ ਗੁਰਵਿੰਦਰ ਕੌਰ ਮੈਂਬਰ, ਕਿਸਾਨ ਕਲੱਬ ਨੇ ਕਾਜੂ ਕਤਲੀ ਬਣਾਉਣ ਬਾਰੇ ਪ੍ਰੈਕਟੀਕਲ ਤਰੀਕੇ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਸ੍ਰੀਮਤੀ ਬਿੰਦੀਆਂ ਜੈਨ ਨੇ ਫੈਬਰਿਕ ਕਲਰਜ ਨਾਲ ਟਾਈ ਐਂਡ ਡਾਈ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕਿਸਾਨ ਬੀਬੀਆਂ ਨੇ ਬੜੇ ਉਤਸ਼ਾਹ ਨਾਲ ਇਸ ਕੈਂਪ ਵਿੱਚ ਭਾਗ ਲਿਆ ਅਤੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੈਡਮ ਕੰਵਲਜੀਤ ਕੌਰ ਸਕਿੱਲ ਡਿਵੈਲਪਮੈਂਟ ਸੈਂਟਰ ਦੀਆਂ ਗਤੀਵਿਧੀਆਂ ਬਾਰੇ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਕਰਵਾਏ ਜਾਣ ਵਾਲੇ ਵੱਖ–ਵੱਖ ਸਿਖਲਾਈ ਕੋਰਸਾਂ ਬਾਰੇ ਚਾਨਣਾ ਪਾਇਆ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਅਤੇ ਸਾਰੀਆਂ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ।
